ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਆਗੂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਨੂੰ ਵੇਖਦਿਆਂ ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ (Police Force Deployed) ਕੀਤਾ ਗਿਆ।
ਹਲਕਾ ਸੈਂਟਰਲ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ‘ਤੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦਾ ਸੋਗ ਸਭਾ ਵਿੱਚ ਪਹੁੰਚਣਾ ਕਈ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਅਜਿਹੇ ਵਿੱਚ ਭਾਜਪਾ ਆਗੂਆਂ ਦਾ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਨ ਪਹੁੰਚਣਾ ਪਾਰਟੀ ਦੇ ਰੁੱਖ ‘ਤੇ ਸਵਾਲ ਖੜ੍ਹੇ ਕਰਦਾ ਹੈ।
ਮੁੱਖ ਬਿੰਦੂ
-
ਪ੍ਰਦਰਸ਼ਨ ਅਤੇ ਨਾਅਰੇਬਾਜ਼ੀ: ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੰਮ੍ਰਿਤਸਰ ਸਥਿਤ ਤਰੁਣ ਚੁੱਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਕੇਂਦਰ ਸਰਕਾਰ ਤੇ ਭਾਜਪਾ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
-
ਸੁਰੱਖਿਆ ਦੇੜੇ ਇੰਤਜ਼ਾਮ: ਹਾਲਾਤ ਨੂੰ ਵਿਗੜਨ ਤੋਂ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਬੈਰੀਕੇਡਿੰਗ ਕੀਤੀ ਗਈ ਅਤੇ ਭਾਰੀ ਗਿਣਤੀ ਵਿੱਚ ਪੁਲਿਸ ਜਵਾਨ ਤੈਨਾਤ ਕੀਤੇ ਗਏ।
-
ਤਣਾਅਪੂਰਨ ਮਾਹੌਲ: ਆਪ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਮੌਕੇ ‘ਤੇ ਕੁਝ ਸਮੇਂ ਲਈ ਸਥਿਤੀ ਤਣਾਅਪੂਰਨ ਬਣੀ ਰਹੀ, ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਦੇ ਬਿਲਕੁਲ ਨੇੜੇ ਜਾਣ ਤੋਂ ਰੋਕ ਦਿੱਤਾ।