ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ, 23 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਪੰਜਾਬ ਵਿੱਚ ਮਾਨਸੂਨ ਦੀ ਗਤੀਵਿਧੀ ਹੁਣ ਧੀਮੀ ਪੈ ਰਹੀ ਹੈ। ਚੰਡੀਗੜ੍ਹ ਵਿਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਇੱਕਾ ਦੁਕਾ ਥਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ; ਹਾਲਾਂਕਿ, ਕਿਸੇ ਵੀ ਇਲਾਕੇ ਲਈ ਮੌਸਮ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਇੱਕ-ਦੋ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦੇ ਮੌਸਮ ਦੀ ਸਥਿਤੀ:ਮਾਲਵਾ ਅਤੇ ਪੱਛਮੀ ਜ਼ਿਲ੍ਹੇ (ਜਿਵੇਂ ਲੁਧਿਆਣਾ, ਬਠਿੰਡਾ, ਪਟਿਆਲਾ, ਫਾਜ਼ਿਲਕਾ): ਇਨ੍ਹਾਂ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਜਾਂ ਸ਼ੁਸ਼ਕ ਰਹੇਗਾ, ਜਿਸ ਨਾਲ ਹੁੰਮਸ ਅਤੇ ਤਾਪਮਾਨ ਵਧ ਸਕਦਾ ਹੈ। ਹੱਦਵਰਤੀ/ਪਹਾੜੀ ਜ਼ਿਲ੍ਹੇ (ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ): ਸਿਰਫ਼ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਕਿਤੇ-ਕਿਤੇ ਹਲਕੀ ਤੋਂ ਮੱਧਮ ਬਾਰਿਸ਼ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ।
ਅੱਜ, 23 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ