ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ 'ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 8 ਅਗਸਤ …

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ, ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅਬੋਹਰ (ਫਾਜ਼ਿਲਕਾ) ਦੇ ਸਹਿਯੋਗ ਨਾਲ ਸੀ.ਆਈ.ਪੀ.ਐਚ.ਈ.ਟੀ. (CIPHET), ਅਬੋਹਰ ਵਿਖੇ “ਪੋਲਟਰੀ ਫਾਰਮਿੰਗ” ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ, ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪੋਲਟਰੀ ਪਾਲਣ ਦੇ ਵਿਗਿਆਨਕ ਤਰੀਕਿਆਂ ਨਾਲ ਜਾਣੂ ਕਰਵਾਉਣਾ, ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਸੀ।

ਸਿਖਲਾਈ ਦੌਰਾਨ ਮਾਹਿਰਾਂ ਵੱਲੋਂ ਪੋਲਟਰੀ ਫਾਰਮ ਦੀ ਸਥਾਪਨਾ, ਵੱਖ-ਵੱਖ ਨਸਲਾਂ ਦੀ ਚੋਣ, ਚੂਚਿਆਂ ਦੀ ਸੰਭਾਲ, ਸੰਤੁਲਿਤ ਖੁਰਾਕ, ਰੋਗਾਂ ਦੀ ਰੋਕਥਾਮ, ਟੀਕਾਕਰਨ, ਸਾਫ਼-ਸਫ਼ਾਈ, ਬਾਇਓ-ਸਿਕਿਊਰਿਟੀ, ਮੁੱਲ ਵਧਾਉਣ, ਮਾਰਕੀਟਿੰਗ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਗੀਦਾਰਾਂ ਨੂੰ ਪ੍ਰੈਕਟੀਕਲ ਸਿਖਲਾਈ ਦੇ ਨਾਲ-ਨਾਲ ਸੰਸਥਾ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਵੀ ਕਰਵਾਇਆ ਗਿਆ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਡਾ. ਕੁਲਵੰਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਆਤਮਾ ਸਕੀਮ ਅਧੀਨ ਕਰਵਾਏ ਜਾ ਰਹੇ ਅਜਿਹੇ ਸਿਖਲਾਈ ਪ੍ਰੋਗਰਾਮ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।

ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਕਿਹਾ ਕਿ ਪੋਲਟਰੀ ਫਾਰਮਿੰਗ ਘੱਟ ਲਾਗਤ ਵਿੱਚ ਵਧੀਆ ਆਮਦਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਵਿਗਿਆਨਕ ਸਿਫ਼ਾਰਸ਼ਾਂ ਅਨੁਸਾਰ ਪੋਲਟਰੀ ਪਾਲਣ ਅਪਣਾਉਣ ਅਤੇ ਕੇਵੀਕੇ ਤੋਂ ਸਮੇਂ-ਸਮੇਂ ‘ਤੇ ਤਕਨੀਕੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੂੰ ਸਿਖਲਾਈ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ। 

Leave a Reply

Your email address will not be published. Required fields are marked *