ਕੈਨੇਡਾ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ (Punjabi Singer Gippy Grewal) ਦੇ ਬੰਗਲੇ ‘ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ,ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ ਹੈ,ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ (Post Social Media) ‘ਤੇ ਵਾਇਰਲ ਹੋ ਰਹੀ ਹੈ,ਜਿਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ,ਹਾਲਾਂਕਿ ਇਸ ਮਾਮਲੇ ‘ਚ ਪੰਜਾਬੀ ਗਾਇਕ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ,ਨਾ ਹੀ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਹੋਰ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।