ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ

ਮਲੋਟ / ਸ੍ਰੀ ਮੁਕਤਸਰ ਸਾਹਿਬ  7  ਸਤੰਬਰ-               ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ।
              ਇਸ ਦੌਰਾਨ ਉਹਨਾਂ ਸਿਵਲ ਹਸਪਤਾਲ ਮਲੋਟ ਕੰਪਲੈਕਸ ਵਿੱਚ ਸਫ਼ਾਈ ਵਿਵਸਥਾ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਗੰਭੀਰਤਾ ਨਾਲ ਮੁਆਇਨਾ ਕੀਤਾ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੇ ਵੱਖ—ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨਾਲ ਗੱਲਬਾਤ ਕਰਕੇ ਮਿਲ ਰਹੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
              ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਹਸਪਤਾਲ ਪ੍ਰਸ਼ਾਸਨ ਅਤੇ ਸਫ਼ਾਈ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਵਿੱਚ ਹਰ ਵੇਲੇ ਉੱਚ ਪੱਧਰੀ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਇਨਫੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਸਾਰੀਆਂ ਲੋੜੀਂਦੀਆਂ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਹਰ ਮਰੀਜ਼ ਤੱਕ ਬਿਨਾਂ ਕਿਸੇ ਦੇਰੀ ਦੇ ਪਹੁੰਚਾਈ ਜਾਵੇ। ਸਟਾਫ਼ ਦਾ ਰਵੱਈਆ ਮਰੀਜ਼ਾਂ ਪ੍ਰਤੀ ਨਿਮਰਤਾ ਭਰਿਆ ਅਤੇ ਸਹਿਯੋਗੀ ਹੋਣਾ ਚਾਹੀਦਾ ਹੈ।
             ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ—ਕਲਪ ਕਰਨ ਅਤੇ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਮਿਸ਼ਨ ਕਲੀਨ ਪੰਜਾਬ ਦਾ ਮਕਸਦ ਕੇਵਲ ਸ਼ਹਿਰਾਂ ਨੂੰ ਹੀ ਨਹੀਂ, ਸਗੋਂ ਸਰਕਾਰੀ ਅਦਾਰਿਆਂ ਨੂੰ ਵੀ ਸਾਫ਼—ਸੁਥਰਾ ਤੇ ਪ੍ਰਭਾਵਸ਼ਾਲੀ ਬਣਾਉਣਾ ਹੈ।
            ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੱਧੂ, ਸਿ਼ੰਦਰਪਾਲ ਸਿੰਘ, ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਕੁਮਾਰ, ਡਾਕਟਰਾਂ ਦੀ ਟੀਮ, ਕਾਰਜ ਸਾਧਕ ਅਫਸਰ ਮੰਗਤ ਰਾਮ, ਸੈਨਟਰੀ ਇੰਸਪੈਕਟਰ ਰਾਜ ਕੁਮਾਰ ਅਤੇ ਸਫਾਈ ਕਰਮਚਾਰੀ ਆਦਿ  ਹਾਜ਼ਰ ਸਨ। 

ਹੋਰ ਖ਼ਬਰਾਂ :-  ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ ਨੂੰ

Leave a Reply

Your email address will not be published. Required fields are marked *