ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ- ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਿ਼ਲ੍ਹੇ ਦੇ ਸਮੂਹ ਸਰਪੰਚ ਨਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਸ.ਖੁੱਡੀਆਂ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ—ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ ਉਹ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਸੀਆਰਐਮ ਸਕੀਮ ਅਧੀਨ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਵਾਉਣ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਚੇਅਰਪਰਸਨ ਜਿਲਾ ਪਰਿਸ਼ਦ ਸ਼੍ਰੀਮਤੀ ਗੁਰਵਿੰਦਰ ਕੌਰ ਚੇਅਰਪਰਸਨ ਜਿਲਾ ਪਰਿਸ਼ਦ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਅਤੇ ਡੀਡੀਪੀਓ ਸ. ਸੁਰਿੰਦਰ ਸਿੰਘ ਢਿੱਲੋ ਡੀਡੀਪੀਓ ਵੱਲੋਂ ਵਿਸ਼ੇਸ਼ ਸਮੂਲੀਅਤ ਕੀਤੀ ਗਈ।
ਸਮੂਹ ਸਰਪੰਚ ਵੱਲੋਂ ਇਹ ਸੰਕਲਪ ਕੀਤਾ ਗਿਆ ਕਿ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਨੂੰ ਅੱਗ ਨਹੀਂ ਲਗਵਾਉਣਗੇ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਕਰਵਾਉਣਗੇ ।
ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ