ਕੈਬਨਿਟ ਮੰਤਰੀ ਮੀਤ ਹੇਅਰ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ: ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੱਸ ਦਈਏ ਕਿ ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ ਆਨੰਦ ਕਾਰਜ ਦੀ ਰਸਮ ਅਦਾ ਹੋਈ ਹੈ। ਉਨ੍ਹਾਂ ਦੇ ਆਨੰਦ ਕਾਰਜ ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਸ਼ਬਦ ਕੀਰਤਨ ਕਰਕੇ ਕਰਵਾਏ।

ਅੱਜ ਦਾ ਸਮਾਗਮ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਹੋਇਆ ਹੈ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ। ਗੁਰਮੀਤ ਸਿੰਘ ਪੰਜਾਬ ਦੀ ‘ਆਪ’ ਸਰਕਾਰ ‘ਚ ਖੇਡ ਮੰਤਰੀ ਹਨ।

ਹੋਰ ਖ਼ਬਰਾਂ :-  ਕਪਿਲ ਸ਼ਰਮਾ ਸ਼ੋਅ ‘ਚ ਫਿਰ ਨਜ਼ਰ ਆਉਣਗੇ ਨਵਜੋਤ ਸਿੱਧੂ

Leave a Reply

Your email address will not be published. Required fields are marked *