ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ  ਦੀਆਂ  ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)  ਦੇ  ਜਨਮ ਦਿਹਾੜੇ  ਦੀਆਂ ਸਮੂਹ ਸੰਗਤਾਂ  ਨੂੰ  ਵਧਾਈਆਂ  ਦਿੱਤੀਆਂ।        
ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਤਾਂ ਭਾਈ ਜੈਤਾ ਜੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਗੁਰੂ ਸਾਹਿਬ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ। ਉਨ੍ਹਾਂ ਦੀ ਇਸ ਮਹਾਨ ਸੇਵਾ ਅਤੇ ਗੁਰੂ ਪ੍ਰਤੀ ਸਮਰਪਣ ਨੂੰ ਦੇਖਦਿਆਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ  ‘ਰੰਗਰੇਟਾ ਗੁਰੂ ਕਾ ਬੇਟਾ’ ਦਾ ਮਾਣ ਬਖ਼ਸ਼ਿਆ।
ਸ. ਬੈਂਸ ਨੇ ਕਿਹਾ ਕਿ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਅਤੇ ਵੱਡਮੁੱਲੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ  ਲਈ  ਪੰਜਾਬ ਸਰਕਾਰ  ਵੱਲੋਂ ਭਾਈ ਜੈਤਾ  ਜੀ ਯਾਦਗਾਰੀ  ਅਜਾਇਬ ਘਰ ਦਾ  ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ  ਅਜਾਇਬ ਘਰ  ਵਿੱਚ ਭਾਈ ਜੈਤਾ  ਜੀ ਦੇ  ਸੰਪੂਰਨ ਜੀਵਨ, ਗੁਰੂ ਸਾਹਿਬਾਨ ਪ੍ਰਤੀ ਉਨ੍ਹਾਂ ਦੀ ਅਟੁੱਟ ਸ਼ਰਧਾ ਅਤੇ ਮਹਾਨ ਸ਼ਹਾਦਤ ਨੂੰ  ਆਧੁਨਿਕ  ਅਤੇ  ਵਿਲੱਖਣ ਢੰਗ ਨਾਲ ਦਰਸਾਇਆ ਗਿਆ ਹੈ। ਪੰਜਾਬ ਸਰਕਾਰ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੁੱਚੀ ਲੋਕਾਈ ਨੂੰ ਵਧਾਈ ਦਿੰਦੀ ਹੈ।
 
ਹੋਰ ਖ਼ਬਰਾਂ :-  ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

Leave a Reply

Your email address will not be published. Required fields are marked *