ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ-2026: ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ, 5 ਸਤੰਬਰ         ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ।

  ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਅਤੇ 8 ਸਤੰਬਰ ਨੂੰ ਹੋਣਗੇ। ਫੁੱਟਬਾਲ ਦੇ ਮੁਕਾਬਲੇ ਸ਼ਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸਕੂਲ ਮਹਿਲ ਕਲਾਂ, ਅਥਲੈਟਿਕਸ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ ਤੇ ਖੋ ਖੋ ਮੁਕਾਬਲੇ ਪਿੰਡ ਦੀਵਾਨਾ ਦੇ ਸਟੇਡੀਅਮ ਵਿੱਚ ਹੋਣਗੇ।

    ਬਲਾਕ ਸਹਿਣਾ ਦੇ ਮੁਕਾਬਲੇ 10 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਮੁਕਾਬਲੇ ਪਬਲਿਕ ਸਟੇਡੀਅਮ ਭਦੌੜ ਵਿਚ ਹੋਣਗੇ। ਖੋ ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਚ ਹੋਣਗੇ। ਫੁੱਟਬਾਲ ਮੁਕਾਬਲੇ ਸ ਸ ਸ ਸਕੂਲ ਭਦੌੜ ਵਿਚ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ 2026 ਨੂੰ ਕਰਵਾਏ ਜਾਣਗੇ। ਬਲਾਕ ਬਰਨਾਲਾ ਦੇ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਮੁਕਾਬਲੇ ਸ ਸ ਸ ਸਕੂਲ ਰੂੜੇਕੇ ਕਲਾਂ, ਫੁੱਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਚ ਹੋਣਗੇ।

ਹੋਰ ਖ਼ਬਰਾਂ :-  ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਖੇਡਾਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਲਈ ਮੌਕਾ ਮਿਲੇਗਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣਗੇ।

   ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਰੁਪੇਸ਼ ਕੁਮਾਰ ਬੇਗੜਾ ਨੇ ਕਿਹਾ ਕਿ ਖੇਡ ਵਿਭਾਗ ਵਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਕਸਦ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਸੂਬੇ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ।

 

Leave a Reply

Your email address will not be published. Required fields are marked *