ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

Punjab Police got big success against drug traffickers

ਚੰਡੀਗੜ੍ਹ, 5 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

228ਵੇਂ ਦਿਨ, ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,115 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ‘ਆਪ’ ਨੇ ਪੰਜਾਬ ਦੀ ਵੱਖ-ਵੱਖ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ  ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 553ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 967 ਗ੍ਰਾਮ ਹੈਰੋਇਨ, 300 ਗ੍ਰਾਮ ਅਫੀਮ, 7361 ਨਸ਼ੀਲੀਆਂ ਗੋਲੀਆਂ ਅਤੇ 2650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 553 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,183 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *