ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ

ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ
ਰੂਪਨਗਰ, 2 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ, ਸਿੱਖਿਆ ਵਿਭਾਗ ਦੀ ਅਗਵਾਈ ਹੇਠ ਤੈਰਾਕੀ ਕੋਚਿੰਗ ਸੈਂਟਰ, ਰੂਪਨਗਰ ਵਿਖੇ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤੈਰਾਕੀ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਦੌਰਾਨ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
 
ਇਸ ਟਰਾਇਲ ਵਿੱਚ ਪੰਜਾਬ ਸਕੂਲ ਖੇਡਾਂ ਦੇ ਮੁਕਾਬਲਿਆਂ ਲਈ ਜ਼ਿਲ੍ਹਾ ਰੂਪਨਗਰ ਦੀ ਟੀਮ ਦੀ ਚੋਣ ਕੀਤੀ ਗਈ। ਟਰਾਇਲਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 50 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਵੱਖ-ਵੱਖ ਤੈਰਾਕੀ ਮੁਕਾਬਲਿਆਂ ਵਿੱਚ ਆਪਣੀ ਕਾਰਗੁਜ਼ਾਰੀ ਦਿਖਾਉਂਦਿਆਂ ਟੀਮ ਵਿੱਚ ਸਥਾਨ ਬਣਾਉਣ ਲਈ ਪੂਰਾ ਜ਼ੋਰ ਲਗਾਇਆ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਤੈਰਾਕੀ ਕੋਚ ਨਰੇਸ਼ ਰਾਜੋਰੀਆ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸਕੂਲ ਖੇਡਾਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਚੁਣੇ ਹੋਏ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਚੋਣ ਦੌਰਾਨ ਉਨ੍ਹਾਂ ਦੀ ਤੈਰਾਕੀ ਦੀ ਗਤੀ, ਤਕਨੀਕ, ਸਹਿਣਸ਼ਕਤੀ, ਫਿਟਨੈੱਸ ਅਤੇ ਮੁਕਾਬਲੇ ਦੌਰਾਨ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਿਆ ਗਿਆ।
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਤੈਰਾਕੀ ਖਿਡਾਰੀ ਪੰਜਾਬ ਪੱਧਰ ਦੇ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਨਿਯਮਤ ਤੌਰ ’ਤੇ ਸਖ਼ਤ ਅਭਿਆਸ ਕਰ ਰਹੇ ਹਨ। ਖਿਡਾਰੀਆਂ ਵਿੱਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। 
 
ਕੋਚ ਨੇ ਦੱਸਿਆ ਕਿ ਖਿਡਾਰੀਆਂ ਨੂੰ ਖੇਡ ਤਕਨੀਕ ਦੇ ਨਾਲ-ਨਾਲ ਫਿਟਨੈੱਸ, ਅਨੁਸ਼ਾਸਨ ਅਤੇ ਖੇਡ ਭਾਵਨਾ ’ਤੇ ਵੀ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
 
ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਜਸ਼ਨ ਸਿੰਘ ਸਮੇਤ ਸ਼ਰੀਰਕ ਸਿੱਖਿਆ ਦੇ ਅਧਿਆਪਕ ਮਨਜਿੰਦਰ ਸਿੰਘ, ਰਜਿੰਦਰ ਕੁਮਾਰ ਅਤੇ ਪਿੰਕਾਸ਼ ਕੁਮਾਰ ਹਾਜ਼ਰ ਸਨ। 
ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Leave a Reply

Your email address will not be published. Required fields are marked *