ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ਵਿੱਚ ਹੋਏ ਭਾਰੀ ਵਾਧੇ ਦੇ ਵਿਰੋਧ ਦੌਰਾਨ ਵਿਦਿਆਰਥੀਆਂ ਨਾਲ ਹੋਈ ਪੁਲਿਸ ਧੱਕੇਸ਼ਾਹੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ਵਿੱਚ ਹੋਏ ਭਾਰੀ ਵਾਧੇ ਦੇ ਵਿਰੋਧ ਦੌਰਾਨ ਵਿਦਿਆਰਥੀਆਂ ਨਾਲ ਹੋਈ ਪੁਲਿਸ ਧੱਕੇਸ਼ਾਹੀ

ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿੱਚ ਫੀਸਾਂ ਵਿੱਚ ਹੋਏ ਭਾਰੀ ਵਾਧੇ ਦੇ ਵਿਰੋਧ ਦੌਰਾਨ ਵਿਦਿਆਰਥੀਆਂ ਨਾਲ ਹੋਈ ਪੁਲਿਸ ਧੱਕੇਸ਼ਾਹੀ ਅਤੇ ਪ੍ਰਸ਼ਾਸਨਿਕ ਰਵੱਈਏ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀ ਪੁਲਿਸ ਦੇ ਬੈਰੀਕੇਡਾਂ ਨੂੰ ਪੁੱਟ ਕੇ ਮਾਰਚ ਜਾਰੀ ਰੱਖਣ ਲਈ ਅੱਗੇ ਵਧੇ ਤਾਂ ਪੁਲਿਸ ਨੇ ਬੇਸ਼ਰਮੀ ਨਾਲ਼ ਵਿਦਿਆਰਥੀਆਂ ਨਾਲ਼ ਖਿੱਚ-ਧੂਹ ਕੀਤੀ। ਮੌਕੇ ’ਤੇ ਕੋਈ ਮਹਿਲਾ ਪੁਲਿਸ ਕਰਮੀ ਮੌਜੂਦ ਨਹੀਂ ਸੀ ਅਤੇ ਵਿਦਿਆਰਥਣਾਂ ਨਾਲ਼ ਮਰਦ ਪੁਲਿਸ (Police) ਕਰਮੀਆਂ ਨੇ ਬਦਸਲੂਕੀ ਕੀਤੀ। ਪਰ ਵਿਦਿਆਰਥੀਆਂ ਨੇ ਮਾਰਚ ਜਾਰੀ ਰੱਖਦਿਆਂ ਬੈਰੀਕੇਡਾਂ ਨੂੰ ਪੁੱਟਿਆ ਅਤੇ ਵਾਈਸ ਚਾਂਸਲਰ ਦੇ ਘਰ ਤੱਕ ਮਾਰਚ ਕੱਢਿਆ, ਜਿੱਥੇ ਵਿਦਿਆਰਥੀਆਂ ਦੇ ਰੋਹ ਨੇ ਪ੍ਰਸ਼ਾਸਨ ਨੂੰ ਮੁਆਫੀ ਮੰਗਣ ਲਈ ਮਜਬੂਰ ਕੀਤਾ।

ਮੁੱਖ ਮੁੱਦੇ ਅਤੇ ਮੰਗਾਂ:

ਪੁਲਿਸ ਕਾਰਵਾਈ ਦਾ ਵਿਰੋਧ: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿੱਚ ਫੀਸ ਵਾਧੇ ਖ਼ਿਲਾਫ਼ ‘ਜਾਗੋ ਮਾਰਚ’ ਕੱਢ ਰਹੇ ਵਿਦਿਆਰਥੀਆਂ ‘ਤੇ ਹੋਏ ਪੁਲਿਸ ਜਬਰ ਅਤੇ ਧੱਕੇਸ਼ਾਹੀ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਹੋਰ ਖ਼ਬਰਾਂ :-  ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਆਪਣੇ ਹੀ ਡੀਐਸਪੀ ਖ਼ਿਲਾਫ਼ ਕੇਸ ਕੀਤਾ ਦਾਇਰ

ਯੂਨੀਵਰਸਿਟੀ ਕੈਂਪਸ ਵਿੱਚੋਂ ਪੁਲਿਸ ਹਟਾਉਣ ਦੀ ਮੰਗ: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਕੈਂਪਸਾਂ ਦੇ ਅੰਦਰ ਪੁਲਿਸ ਦੀ ਤਾਇਨਾਤੀ ‘ਤੇ ਮੁਕੰਮਲ ਰੋਕ ਲਗਾਈ ਜਾਵੇ ਅਤੇ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਦਾ ਘਾਣ ਬੰਦ ਕੀਤਾ ਜਾਵੇ।

ਫੀਸ ਵਾਧਾ ਰੱਦ ਕਰਨ ਦੀ ਮੰਗ: ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਧਾਈਆਂ ਗਈਆਂ ਫੀਸਾਂ ਅਤੇ ਹੋਸਟਲ ਖਰਚਿਆਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਵਿੱਚ ਇੱਕਜੁੱਟਤਾ ਪ੍ਰਗਟਾਈ।

ਜਮਹੂਰੀ ਹੱਕਾਂ ਦੀ ਰਾਖੀ: ਦੋਵਾਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਸੰਗਠਨਾਂ ਨੇ ਸਾਂਝੇ ਤੌਰ ‘ਤੇ ਆਵਾਜ਼ ਉਠਾਈ ਕਿ ਸਿੱਖਿਆ ਸੰਸਥਾਵਾਂ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਵਿਦਿਆਰਥੀਆਂ ਦਾ ਸੰਵਿਧਾਨਕ ਹੱਕ ਹੈ।

ਇਸ ਰੋਸ ਮੁਜਾਹਰੇ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਵਿਦਿਆਰਥੀਆਂ ਨਾਲ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *