ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।

ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।

 

Leave a Reply

Your email address will not be published. Required fields are marked *