ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

Punjab Police Logo

ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਈਸੀਈ ਡਰੱਗ ਵਜੋਂ ਜਾਣਿਆ ਜਾਂਦਾ ਹੈ, ਦੀ ਵੱਡੀ ਖੇਪ ਬਰਾਮਦ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖਾਸ ਜਾਣਕਾਰੀ ਦੇ ਆਧਾਰ ‘ਤੇ ਸੀਆਈ ਫਿਰੋਜ਼ਪੁਰ ਵੱਲੋਂ ਬੀਐਸਐਫ ਨਾਲ ਸਾਂਝੇ ਆਪਰੇਸ਼ਨ ਤਹਿਤ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ ਗਈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗਜਨੀਵਾਲਾ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਸਬੰਧੀ ਭਰੋਸੇਯੋਗ ਸਰੋਤ ਰਾਹੀਂ ਮਿਲੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਫਿਰੋਜ਼ਪੁਰ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਕਿਹਾ, “ਆਲੇ-ਦੁਆਲੇ ਦੇ ਖੇਤਾਂ ਦੀ ਮੁਕੰਮਲ ਤਲਾਸ਼ੀ ਕਰਨ ‘ਤੇ, ਪੁਲਿਸ ਅਤੇ ਬੀਐਸਐਫ ਟੀਮਾਂ ਨੇ ਗਜਨੀਵਾਲ ਖੇਤਰ ਤੋਂ ਹੈਰੋਇਨ ਅਤੇ ਆਈਸੀਈ ਡਰੱਗ ਦੀ ਖੇਪ ਬਰਾਮਦ ਕੀਤੀ।”

ਆਈਜੀਪੀ ਨੇ ਦੱਸਿਆ ਕਿ ਖੇਪ ਭੇਜਣ ਵਾਲੇ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ, ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 19 ਮਿਤੀ 25/8/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।

 

Leave a Reply

Your email address will not be published. Required fields are marked *