ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ 'ਮਿਸ਼ਨ ਕਲੀਨ ਮੁਹਿੰਮ' ਜਾਰੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (    ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਹਿਬਾਨ ਅਤੇ ਹੋਰ ਸਾਥੀ ਮੌਜੂਦ ਸਨ ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ ‘ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ।

ਹੋਰ ਖ਼ਬਰਾਂ :-  ਲੁਧਿਆਣਾ ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।

 

Leave a Reply

Your email address will not be published. Required fields are marked *