ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਬਟਾਲਾ, 1 ਸਤੰਬਰ  (    )

ਪੰਜਾਬ ਭਰ ਵਿੱਚ ਸ਼ੁਰੂ ਕੀਤੇ 10 ਦਿਨਾ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ ਵੱਖ ਬਜਾਰਾਂ ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ ਸੀ ਗੁਰਪ੍ਰੀਤ ਸਿੰਘ ਰਾਜੂ ਵੀ ਮੌਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ ਅਤੇ ਸਾਫ਼-ਸਫ਼ਾਈ ਵਿੱਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ਸਫ਼ਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਨੂੰ ਇਕ ਵਾਰ ਦੀ ਸਫ਼ਾਈ ਮੁਹਿੰਮ ਬਣਾਉਣ ਦੀ ਬਜਾਏ ਨਿਰੰਤਰ ਜਨਤਕ ਲਹਿਰ ਬਣਾਉਣ ਵਿੱਚ ਸਹਿਯੋਗ ਕਰਨ। 

ਹੋਰ ਖ਼ਬਰਾਂ :-  ਅਮਨ ਅਰੋੜਾ ਨੇ ਆਰ.ਏ.ਕੇ. ਚੈਂਬਰ ਦੇ ਚੇਅਰਮੈਨ ਮਹਾਮਹਿਮ ਮੁਹੰਮਦ ਮੋਸਬੇਹ ਅਲ ਨੁਆਮੀ ਨਾਲ ਕੀਤੀ ਉੱਚ-ਪੱਧਰੀ ਵਿਚਾਰ-ਚਰਚਾ

Leave a Reply

Your email address will not be published. Required fields are marked *