ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ :      ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। 

Leave a Reply

Your email address will not be published. Required fields are marked *