ਹਿਸਾਰ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ 19 ਸਾਲਾ ਨੌਜਵਾਨ ਜੋ ਕਿ ਆਪਣੇ ਵੱਡੇ ਭਰਾ ਦੇ ਵਿਆਹ ਲਈ ਕਾਰਡ ਵੰਡਣ ਆਏ ਸਨ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦਾ ਨਾਂ ਅੰਕਿਤ ਹੈ ਅਤੇ ਉਹ ਪਿੰਡ ਸਿਆਹਦਵਾ ਦਾ ਰਹਿਣ ਵਾਲਾ ਸੀ। ਇਹ ਹਾਦਸਾ ਭਿਵਾਨੀ ਦੇ ਤੋਸ਼ਾਮ ਇਲਾਕੇ ‘ਚ ਵਾਪਰਿਆ। ਹਾਦਸੇ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲੱਗ ਗਿਆ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿਆਹਦਵਾ ਦਾ ਅੰਕਿਤ ਬੀਏ ਵਿੱਚ ਪੜ੍ਹਦਾ ਸੀ। ਉਸ ਦੇ ਭਰਾ ਦਾ ਵਿਆਹ 15 ਦਸੰਬਰ ਨੂੰ ਹੈ। ਅੰਕਿਤ ਆਪਣੇ ਭਰਾ ਸੁਮਿਤ ਦੇ ਵਿਆਹ ਦੇ ਕਾਰਡ ਵੰਡਣ ਭਿਵਾਨੀ ਦੇ ਤੋਸ਼ਾਮ ਗਿਆ ਸੀ। ਉਸ ਦੀ ਬਾਈਕ ਨੂੰ ਝੁਲੀ ਚੌਂਕ ਨੇੜੇ ਇਕ ਕਾਰ ਨੇ ਟੱਕਰ ਮਾਰ ਦਿੱਤੀ। ਅੰਕਿਤ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਹਿਸਾਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਉਥੇ ਇਲਾਜ ਦੌਰਾਨ ਮੰਗਲਵਾਰ ਸ਼ਾਮ ਨੂੰ ਅੰਕਿਤ ਦੀ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਕਰੀਬ 2 ਸਾਲ ਪਹਿਲਾਂ ਅੰਕਿਤ ਦੇ ਪਿਤਾ ਜੈਪ੍ਰਕਾਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *