ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ

DC Sh Ghanshyam Thori

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ ਘਰ ਬੈਠੇ ਹੀ ਲਾਭ ਲਿਆ ਹੈ ਅਤੇ ਹੁਣ ਤੱਕ 5241 ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲੋਕਾਂ ਨੂੰ ਵੀ ਨਿਸਚਿਤ ਸਮੇਂ ਦੇ ਅੰਦਰ ਅੰਦਰ ਹੀ ਇਹ ਸੁਵਿਧਾ ਮੁਹੱਈਆ ਕਰਵਾ ਦਿੱਤੀ ਜਾਵੇਗੀ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ  ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। ਉਨਾਂ  ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ  ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।

ਸ੍ਰੀ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਕਾਇਮ ਹੈ ਉਨਾਂ ਦੱਸਿਆ ਕਿ ਹੁਣ ਤੱਕ431553 ਦੇ ਕਰੀਬ ਲੋਕਾ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਤੱਕ ਪਹੁੰਚ ਕੀਤੀ ਗਈ ਹੈ ਜਿਨਾਂ ਵਿਚੋਂ 407562 ਲੋਕਾਂ ਨੂੰ ਸਮੇਂ ਸਿਰ ਉਨਾਂ ਦੀਆਂ ਸੇਵਾਵਾਂ ਦੇ ਦਿੱਤੀਆਂ ਗਈਆਂ ਹਨ

ਹੋਰ ਖ਼ਬਰਾਂ :-  1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

ਇਸ ਸਬੰਧੀ ਜਿਲ੍ਹਾਂ ਪ੍ਰਸਾਸ਼ਨਿਕ ਸੁਧਾਰ ਸ਼ਾਖਾ ਦੇ ਤਕਨੀਕੀ ਕੁਆਰਡੀਨੇਟਰ ਸ: ਪ੍ਰਿੰਸ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਮਹਿਕਮੇ ਦੀਆਂ 425 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ  ਉਨਾਂ ਦੱਸਿਆ ਕਿ 43 ਡੋਰਟੂਡੋਰ ਸੇਵਾਵਾਂ ਜਿਨਾਂ ਵਿੱਚ ਜਨਮ/ਐਨ..ਸੀ. ਸਰਟੀਫਿਕੇਟਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾਮੌਤ ਸਰਟੀਫਿਕੇਟ ਦੀਆਂ ਕਾਪੀਆਂਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧਮੌਤ/ਐਨ..ਸੀ. ਸਰਟੀਫਿਕੇਟ ਜਾਰੀ ਕਰਨਾਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧਆਮਦਨ ਦਾ ਸਰਟੀਫਿਕੇਟਹਲਫੀਆ ਬਿਆਨ ਤਸਦੀਕ ਕਰਨਾਮਾਲ ਰਿਕਾਰਡ ਦੀ ਜਾਂਚਰਜਿਸਟਰਡ ਅਤੇ ਗੈਰਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨ)ਭਾਰਮੁਕਤ ਸਰਟੀਫਿਕੇਟਗਿਰਵੀਨਾਮੇ ਦੀ ਇਕੁਇਟੀ ਐਂਟਰੀਫਰਦ ਤਿਆਰ ਕਰਨਦਸਤਾਵੇਜ਼ਾਂ ਦੇ ਕਾਊਂਟਰ ਸਾਈਨਮੁਆਵਜ਼ੇ ਸਬੰਧੀ ਬਾਂਡਬਾਰਡਰ ਏਰੀਏ ਸਬੰਧੀ ਸਰਟੀਫਿਕੇਟਬੈਕਵਰਡ ਏਰੀਆ ਸਰਟੀਫਿਕੇਟਜ਼ਮੀਨ ਦੀ ਹੱਦਬੰਦੀਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ)ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟਜਨਰਲ ਜਾਤੀ ਸਰਟੀਫਿਕੇਟਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (.ਬੀ.ਸੀ.)ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ)ਬਜ਼ੁਰਗਾਂ ਨੂੰ ਪੈਨਸ਼ਨਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨਅਪਾਹਜ ਨਾਗਰਿਕਾਂ ਨੂੰ ਪੈਨਸ਼ਨਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ)ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ)ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ)ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।

Leave a Reply

Your email address will not be published. Required fields are marked *