ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ,ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ…

“ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ ‘ਤੇ ਹੈ।
ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।”

ਇਸ ਦੇ ਨਾਲ ਹੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘ਸਾਲ 2012 ‘ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ ‘ਆਮ ਆਦਮੀ ਪਾਰਟੀ’ ਦੀ ਸਥਾਪਨਾ ਕੀਤੀ,ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ,ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ 

ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ,ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ,ਅਸੀਂ ਸਾਰੇ ਆਪਣੇ ਮਜ਼ਬੂਤ ​​ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ,ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।

Leave a Reply

Your email address will not be published. Required fields are marked *