ਔਰਤ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਈ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ ‘ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿੱਚ ਉਹ ਪਾਜ਼ੀਟਿਵ ਪਾਈ ਗਈ ਸੀ।
ਜਲੰਧਰ ‘ਚ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਥੇ 60 ਸਾਲਾਂ ਦੀ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਈ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ ‘ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿੱਚ ਉਹ ਪਾਜ਼ੀਟਿਵ ਪਾਈ ਗਈ ਸੀ। ਮਹਿਲਾ ਦਾ ਅੰਤਿਮ ਸੰਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਲੰਧਰ ‘ਚ 46 ਸਾਲਾ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਘਰ ‘ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ। 4 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।
ਸੂਬੇ ‘ਚ ਜੇ.ਐੱਨ.1 ਵੈਰੀਐਂਟ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ ‘ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ। ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।