ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਲਗਾਤਾਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਮਲੋਟ/ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਆਧੁਨਿਕ ਅਤੇ ਟਿਕਾਊ ਖੇਤੀ ਕਰਨ ਸਬੰਧੀ ਰਾਜ ਪੱਧਰੀ ਕਿਸਾਨ ਮੇਲਾ ਅੱਜ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿੱਚ ਖੇਤੀਬਾੜੀ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦੀ ਸੁਚੱਜੀ ਅਗਵਾਈ ਸ਼੍ਰੀਮਤੀ ਬਲਦੀਪ ਕੌਰ, ਆਈ.ਏ.ਐਸ., ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀਤੀ ਗਈ।

ਇਸ ਮੇਲੇ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੇਲਿਆਂ ਦੀ ਮਹੱਤਤਾ ਸਬੰਧੀ ਦੱਸਿਆ ਅਤੇ ਖੇਤੀ ਵਿਗਿਆਨੀਆਂ ਦੀ ਸਲਾਹ ਮੰਨ ਕੇ ਖੇਤੀ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ਤੇ ਸੈਲਫ਼ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਪਣੀ ਉਪਜ ਦੀ ਮਾਰਕੀਟਿੰਗ ਖੁਦ ਕਰਕੇ ਵੱਧ ਮੁਨਾਫ਼ਾ ਕਮਾਇਆ ਜਾਵੇ।

 ਫ਼ਸਲੀ ਵਿਭਿੰਨਤਾ ਸਕੀਮ ਅਧੀਨ ਦੇਸੀ ਨਰਮੇ ਦੀ ਖੇਤੀ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਸਹਾਇਕ ਧੰਦੇ ਡੇਅਰੀ ਅਤੇ ਪਸ਼ੂ ਪਾਲਣ ਆਦਿ ਅਪਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮਹੱਈਆ ਕਰਵਾਉਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਖੇਤੀ ਨੂੰ  ਮੁਨਾਫੇ ਵਾਲਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਉੱਪਰ ਉੱਠ ਕੇ ਫ਼ਸਲੀ ਵਿਭਿੰਨਤਾ ਅਤੇ ਲਾਹੇਵੰਦ ਖੇਤੀ ਵੱਲ ਵਧਣ ਦਾ ਸੱਦਾ ਦਿੱਤਾ। ਇਸ ਮੌਕੇ ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਮੌਜ਼ੂਦ ਅਗਾਂਹਵਧੂ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਕਿਸਾਨ ਸਾਇੰਸਦਾਨ ਗਰਦਾਲਿਆ।          

          ਇਸ ਤੋਂ ਪਹਿਲਾਂ ਡਾ: .ਗੁਰਜੀਤ ਸਿੰਘ ਬਰਾੜ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਫਸਲੀ ਵਿਭਿੰਨਤਾ ਲਿਆਉਣ ਵਿਚ ਅਹਿਮ ਰੋਲ ਅਦਾ ਕਰਨ ਵਾਲੀ ਨਰਮੇਂ ਦੀ ਫਸਲ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮੌਸਮ ਦੀ ਜਾਣਕਾਰੀ ਲਈ ਪੰਜਾਬ ਰਾਜ ਅੰਦਰ 150 ਵੱਖ-ਵੱਖ ਬਲਾਕ ਪੱਧਰ ਤੇ ਵੈਦਰ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

 ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ 90 ਪ੍ਰਤੀਸ਼ਤ ਕਮੀ ਪਾਈ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਅਤੇ ਇਸ ਮੰਤਵ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਉਪਰ ਮਹੱਈਆ ਕਰਵਾ ਰਿਹਾ ਹੈ।

ਹੋਰ ਖ਼ਬਰਾਂ :-  ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਡਾ: ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਵੱਲੋਂ ਆਏ ਕਿਸਾਨਾਂ ਅਤੇ ਉਚ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੇਲੇ ਦੌਰਾਨ ਪੀ.ਏ.ਯੂ ਅਤੇ ਖੇਤੀ ਨਾਲ ਸਬੰਧਤ ਵਿਭਾਗਾਂ ਤੋਂ ਆਏ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫਸ਼ਲਾਂ, ਮਿੱਟੀ ਪਾਣੀ ਪਰਖ਼ ਅਤੇ ਸਹਾਇਕ ਧੰਦੇ ਮਧੂ ਮੱਖੀ ਪਾਲਣ, ਪਸ਼ੂ ਪਾਲਣ, ਡੇਅਰੀ ਅਤੇ ਸਬਜ਼ੀਆਂ ਅਤੇ ਬਾਗਾਂ ਦੀ ਕਾਸ਼ਤ ਆਦਿ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਮੇਲੇ ਦੌਰਾਨ ਖੇਤੀ ਨਾਲ ਜੁੜੇ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ ਨੂੰ ਦਰਸਾਉਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

 ਇਸ ਮੇਲੇ ਵਿਚ ਡਾ: ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.)ਅਤੇ ਡਾ: ਅਰੁਣ ਗੋਇਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਈਡ੍ਰੋਲੋਜੀ਼) ਪੰਜਾਬ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ (ਕਪਾਹ), ਜਿ਼ਲ੍ਹਾ ਸਿਖ਼ਲਾਈ ਅਫ਼ਸਰ, ਪ੍ਰੋਜੈਕਟ ਡਾਇਰੈਕਟਰ(ਆਤਮਾ), ਸ਼੍ਰੀ ਮੁਕਤਸਰ ਸਾਹਿਬ, ਫਾਜਿ਼ਲਕਾ, ਬਠਿੰਡਾ, ਫਰੀਦਕੋਟ, ਮੋਗਾ ਵੱਲੋ਼ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਦੂਸਰੇ ਜ਼ਿਲ੍ਹਿਆਂ ਦੇ ਖੇਤੀਬਾੜੀ ਅਧਿਕਾਰੀਆਂ ਵੱਲੋਂ ਵੀ ਇਸ ਰਾਜ ਪੱਧਰੀ ਮੇਲੇ ਵਿਚ ਆਪਣਾ ਯੋਗਦਾਨ ਦਿੱਤਾ ਗਿਆ। ਮੇਲੇ ਨੂੰ ਸਫ਼ਲ ਬਣਾਉਣ ਲਈ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜਿ਼ਲ੍ਹੇ ਦੀ ਸਮੁੱਚੀ ਟੀਮ ਅਤੇ ਹੋਰ ਇੰਚਾਰਜ਼ ਅਧਿਕਾਰੀਆਂ ਵਲੋਂ  ਵਿਸ਼ੇਸ਼ ਉਪਰਾਲੇ ਕੀਤੇ ਗਏ।

ਇਸ ਮੇਲੇ ਦੌਰਾਨ ਵਾਤਾਵਰਨ ਦੀ ਸਾਂਭ ਸੰਭਾਲ ਵਿਚ ਯੋਗਦਾਨ ਪਾਉਣ ਵਾਲੀਆਂ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਪੰਚਾਇਤਾਂ ਅਤੇ ਪੰਜਾਬ ਦੇ ਵੱਖ—2 ਜ਼ਿਲ੍ਹਿਆਂ ਤੋਂ ਆਏ ਅਗਾਂਹਵਧੂ ਕਿਸਾਨਾਂ/ਕਿਸਾਨ ਬੀਬੀਆਂ ਨੂੰ ਵੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਭਾਰੀ ਗਿਣਤੀ ਵਿਚ ਕਿਸਾਨਾਂ ਵੱਲੋਂ ਭਾਗ ਲਿਆ ਗਿਆ।

ਇਸ ਮੌਕੇ ਚੇਅਰਮੈਨ, ਕੋਨਵੇਅਰ ਸ. ਰਣਧੀਰ ਸਿੰਘ ਧੀਰਾ, ਐਸ. ਡੀ. ਐਮ. ਮਲੋਟ ਸ੍ਰੀ ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ. ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ, ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਸ. ਸਿਮਰਜੀਤ ਸਿੰਘ ਬਰਾੜ,  ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਰਨਜੀਤ ਸਿੰਘ, ਸ਼੍ਰੀ ਸੱਤਪਾਲ ਗਿਰਧਰ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਮੌਜ਼ੂਦ ਰਹੇ।

 

Leave a Reply

Your email address will not be published. Required fields are marked *