ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

Punjab Police got big success against drug traffickers

ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ।

ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 535ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 535 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *