ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

Punjab Police got big success against drug traffickers

ਚੰਡੀਗੜ੍ਹ, 28 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,657 ਹੋ ਗਈਆਂ।

ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 545ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 80 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 545 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,605 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *