ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

Punjab Police got big success against drug traffickers

ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

221ਵੇਂ ਦਿਨ, ਪੁਲਿਸ ਟੀਮਾਂ ਨੇ 16 ਹਥਿਆਰਾਂ ਸਮੇਤ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,046 ਹੋ ਗਈਆਂ।

ਇਸ ਤੋਂ ਇਲਾਵਾ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਪੁਣੇ ਪੁਲਿਸ ਨੇ BMW ਜਨਤਕ ਅਸ਼ਲੀਲਤਾ ਮਾਮਲੇ ਦੇ ਦੋਸ਼ੀ ਗੌਰਵ ਆਹੂਜਾ ਅਤੇ ਭਾਗਯੇਸ਼ ਓਸਵਾਲ ਨੂੰ ਜਨਤਕ ਤੌਰ 'ਤੇ ਪਰੇਡ ਕੀਤੀ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 546ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 731 ਗ੍ਰਾਮ ਹੈਰੋਇਨ, 10 ਕਿਲੋ ਅਫੀਮ, 268 ਕਿਲੋ ਭੁੱਕੀ, 140 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 546 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,666 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *