ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ‘ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਕਮੇਟੀ ਦੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਕਿਹਾ ਕਿ ਸ.ਅੰਮ੍ਰਿਤਪਾਲ ਸਿੰਘ ਇੱਕ ਨਾਮੀ ਪੱਤਰਕਾਰ ਹਨ ਅਤੇ ਸਿੱਖ ਧਰਮ ਦੀਆਂ ਸੇਵਾਵਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਵੱਲੋਂ ਪਟਨਾ ਸਾਹਿਬ ਵਿਖੇ ਹਰ ਸਮਾਗਮ ‘ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਹਾਜ਼ਰੀਆਂ ਭਰੀਆਂ ਜਾਂਦੀਆਂ ਹਨ।

ਜ਼ਿਕਰਯੋਗ ਹੈ ਕਿ ਸ. ਅੰਮ੍ਰਿਤਪਾਲ ਸਿੰਘ 1999 ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਪੱਤਰਕਾਰੀ ਕਰਕੇ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਗਈ ਹੈ। ਸ.ਅੰਮ੍ਰਿਤਪਾਲ ਸਿੰਘ ਅਨੇਕਾਂ ਵਾਰ ਵੱਖ ਵੱਖ ਸਮੇਂ ‘ਤੇ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਦਾ ਹਿੱਸਾ ਬਣ ਕੇ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ। ਇਸਦੇ ਨਾਲ ਹੀ ਧਾਰਮਿਕ ਖ਼ੇਤਰ ਵਿੱਚ ਵੀ ਉਹ ਹਰ ਸੇਵਾ ਵਿੱਚ ਹਾਜ਼ਰ ਨਜ਼ਰ ਆਉਂਦੇ ਹਨ। ਉਨ੍ਹਾਂ ਵੱਲੋਂ ਸਿਆਸੀ ਟਿੱਪਣੀਆਂ ਕਰਦੇ ਲੇਖ ਵੀ ਰੋਜ਼ਾਨਾ ਚੜਦੀਕਲਾ ਵਿੱਚ ਆਮ ਛਪਦੇ ਰਹਿੰਦੇ ਹਨ। ਸ.ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੱਥੇਦਾਰ ਅਤੇ ਕਮੇਟੀ ਵੱਲੋਂ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਨਾਬਾਲਗ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ 70 ਸਾਲਾ ਵਿਅਕਤੀ ਗ੍ਰਿਫਤਾਰ

Leave a Reply

Your email address will not be published. Required fields are marked *