ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ
ਬਰਨਾਲਾ, 17 ਅਗਸਤ-         ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਸੇਵਾਵਾਂ ਲਗਾਤਾਰ ਚਾਲੂ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਕੁਝ ਕਾਰਨਾਂ ਕਰਕੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ ਹਾਲਾਂਕਿ ਇਸ ਸਮੇਂ ਦੌਰਾਨ ਬਲੱਡ ਸਟੋਰੇਜ ਯੂਨਿਟ ਚਾਲੂ ਸੀ। ਓਹਨਾਂ ਕਿਹਾ ਬਰਨਾਲਾ ਵਾਸੀਆਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ( CDSCO) ਨਵੀਂ ਦਿੱਲੀ ਨਾਲ ਲਗਾਤਾਰ ਰਾਬਤਾ ਕੀਤਾ ਗਿਆ।
ਓਹਨਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ‘ਤੇ ਤਬਦੀਲ ਕੀਤਾ ਗਿਆ ਸੀ ਜਿਸ ਤੋਂ ਮਗਰੋਂ ਕੁਝ ਪੈਮਾਨੇ ਪੂਰੇ ਕਰਨ ਤਕ ਇਹ ਸੇਵਾਵਾਂ ਰੁਕ ਗਈਆਂ ਸਨ ਜਿਸ ਦੌਰਾਨ ਸਟੇਟ ਤੋਂ ਪ੍ਰਵਾਨਗੀ ਲੈ ਕੇ ਤੁਰੰਤ ਬਲੱਡ ਸਟੋਰੇਜ ਯੂਨਿਟ ਸ਼ੁਰੂ ਕਰਵਾਇਆ ਗਿਆ ਅਤੇ ਨਾਲ ਹੀ ਕੇਂਦਰ ਵਿਚ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ਕੋਲ ਬਲੱਡ ਬੈਂਕ ਸ਼ੁਰੂ ਕਰਵਾਉਣ ਲਈ ਲਗਾਤਾਰ ਪੈਰਵੀ ਕੀਤੀ ਗਈ। ਇਸ ਮਗਰੋਂ ਕੇਂਦਰੀ ਟੀਮ ਵਲੋਂ ਇੰਸਪੈਕਸ਼ਨ ਮਗਰੋਂ 7 ਅਗਸਤ ਨੂੰ ਇਹ ਬਲੱਡ ਸੈਂਟਰ ਚਾਲੂ ਹੋ ਗਿਆ ਹੈ ਅਤੇ ਹੁਣ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। 
ਹੋਰ ਖ਼ਬਰਾਂ :-  ਪਟਿਆਲਾ ਲਾਅ ਯੂਨੀਵਰਸਿਟੀ 'ਚ ਵਿਦਿਆਰਥੀ ਵਾਈਸ-ਚਾਂਸਲਰ ਖਿਲਾਫ ਕਿਉਂ ਕਰ ਰਹੇ ਹਨ ਪ੍ਰਦਰਸ਼ਨ?

Leave a Reply

Your email address will not be published. Required fields are marked *