ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਤਰਨ ਤਾਰਨ, 24 ਅਗਸਤ :        ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ।

ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ਤੋਂ ਬਾਅਦ ਹੋਣ ਵਾਲੀ ਕਣਕ ਦੀ ਫ਼ਸਲ ਦੇ ਝਾੜ ਵਿੱਚ ਵਾਧੇ ਬਾਰੇ ਵਿਸਥਾਰ ਨਾਲ ਦੱਸਿਆ।

ਹੋਰ ਖ਼ਬਰਾਂ :-  ਪੰਜਾਬ ‘ਚ ਹੁਣ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਡਾ. ਪਰਮਿੰਦਰ ਕੌਰ ਸਹਿਜਪਾਲ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੋਕੇ ਕੁਲਦੀਪ ਸਿੰਘ, ਪਿੰਡ ਹਰਦੋ ਚੱਕ ਬਾਂਬਾ ਨੇ ਯੂਨੀਵਰਸਿਟੀ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਾਡੇ ਇਲਾਕੇ ਵਿੱਚ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਹੋਰ ਉਤਸ਼ਾਹਤ ਕੀਤਾ ਜਾ ਸਕੇ।

ਅਮਰਿੰਦਰਜੀਤ ਸਿੰਘ ਪਿੰਡ ਹਰਦੋ ਚੱਕ ਬਾਂਬਾ ਨੇ ਕਿਸਾਨਾਂ ਨਾਲ ਸਿੱਧੀ ਬਿਜਾਈ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੋਕੇ ਸਾਇੰਸਦਾਨਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਸਿੱਧੀ ਬਿਜਾਈ ਅਪਨਾਉਣ ਵਾਲੇ ਕਿਸਾਨਾਂ ਦਾ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਸਨਮਾਨ ਵੀ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਿਸਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਿਆਲ ਰੁੱਤ ਦੀਆਂ ਸਬਜ਼ੀਆਂ ਦੀ ਬੀਜਾਂ ਦੀ ਕਿੱਟ ਅਤੇ ਤੋਰੀਏ ਦੇ ਬੀਜ ਦੀ ਵਿਕਰੀ ਕੀਤੀ ਗਈ । 

Leave a Reply

Your email address will not be published. Required fields are marked *