ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਨੱਗਲ ਫੈਜ਼ਗੜ੍ਹ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੰਦਰਾਂ ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਗੁਰਬਾਣੀ ਮੁਕਾਬਲਾ (ਸ਼ੁੱਧ ਬਾਣੀ ਸੁਣਾਉ, ਇਨਾਮ ਪਾਓ) ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਬੱਚਿਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਮੁਕਾਬਲੇ ਵਿੱਚ ਹਿੱਸਾ ਲੈਣ ਬਾਰੇ ਸਾਰੇ ਹੀ ਬੱਚਿਆਂ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪਿੰਡ ਦੀ ਸੰਗਤ ਵੀ ਵੱਡੀ ਪੱਧਰ ‘ਤੇ ਹਾਜ਼ਿਰ ਸੀ।