ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਨੂੰ ਸਿਰਫ਼ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਪਹਿਲ ਦਿੱਤੀ ਹੈ। ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਬਿਜਲੀ ਸਹੂਲਤਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਹੋਰ ਲੋਕ-ਭਲਾਈ ਦੇ ਕੰਮ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਸਿਹਤ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਵਿਚਕਾਰ ਜਾ ਕੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕਣਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ।
ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅਜਿਹਾ ਮੰਚ ਹੈ, ਜਿੱਥੇ ਹਰ ਮਿਹਨਤੀ ਅਤੇ ਸਮਰਪਿਤ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਦਰ ਸਿੰਘ, ਰਣਧੀਰ ਸਿੰਘ ਨੰਬਰਦਾਰ ਅਤੇ ਹੋਰ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਪਿੰਡ ਬਾਸੀਅਰਖ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਨਾਲ ਲੈ ਕੇ ਪਿੰਡ ਅਤੇ ਹਲਕੇ ਦੇ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਕੰਮ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਆਦਰ ਸਿੰਘ, ਪਿਆਰਾ ਸਿੰਘ, ਜੋਗਿੰਦਰ ਸਿੰਘ, ਕਰਮਜੀਤ ਸਿੰਘ, ਪਿਆਰਾ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਗੁਰਬਖਸ਼ੀਸ਼ ਸਿੰਘ, ਤਜਿੰਦਰ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ, ਸੁਖਵੀਰ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਗੁਰਮਿੰਦਰ ਸਿੰਘ, ਸਾਹਿਬਦੀਪ ਸਿੰਘ ਅਤੇ ਰਣਜੀਤ ਸਿੰਘ ਸ਼ਾਮਲ ਹਨ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਦਰ ਸਿੰਘ, ਰਣਧੀਰ ਸਿੰਘ ਨੰਬਰਦਾਰ ਅਤੇ ਹੋਰ ਸਾਥੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਿਧਾਇਕ ਭਰਾਜ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਵਿਧਾਇਕ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਹਿਯੋਗ ਅਤੇ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੇ ਕੰਮ ਕਰਵਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੰਗਰੂਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਸੇਵਾ ਅਤੇ ਵਿਕਾਸ ਦਾ ਇਹ ਸਫ਼ਰ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਲਖਵਿੰਦਰ ਲੱਖਾ, ਸਨਦੀਪ ਬਾਸੀਅਰਖ, ਦਰਸ਼ਨ ਸਿੰਘ ਬਾਸੀਅਰਖ, ਗੁਰਚਰਨ ਸਿੰਘ ਨਰੈਣਗੜ੍ਹ, ਜਗਸੀਰ ਝਨੇੜੀ ਅਤੇ ਸਮੂਹ ਪੰਚਾਇਤ ਬਾਸੀਅਰਖ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।