ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਚੰਡੀਗੜ੍ਹ, 5 ਸਤੰਬਰ: ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ   ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਦੇ ਦੋ ਕੈਡਿਟ ਸ਼ਾਮਲ ਹਨ।

ਚੇਨੱਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿਖੇ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ, ਜਿਸ ਦਾ ਨਿਰੀਖਣ ਜਲ ਸੈਨਾ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ, ਪੀਵੀਐਸਐਮ, ਏਵੀਐਸਐਮ ਅਤੇ ਵੀਐਸਐਮ ਨੇ ਕੀਤਾ, ਦੌਰਾਨ ਇਨ੍ਹਾਂ ਕੈਡਿਟਾਂ ਨੂੰ ਕਮਿਸ਼ਨ ਮਿਲਿਆ।

ਲੇਡੀ ਕੈਡਿਟ ਦੀਪਨੂਰ ਨੂੰ ਆਰਮੀ ਏਵੀਏਸ਼ਨ ਕੋਰ ਵਿੱਚ ਕਮਿਸ਼ਨ ਮਿਲਿਆ ਹੈ, ਜਦਕਿ ਲੇਡੀ ਕੈਡਿਟ ਦੀਕਸ਼ਾ ਧੀਮਾਨ ਆਰਮੀ ਆਰਡਨੈਂਸ ਕੋਰ ਵਿੱਚ ਨਿਯੁਕਤ ਹੋਈ ਹੈ। ਦੀਪਨੂਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਪ੍ਰੋਫੈਸਰ ਸ. ਸੁਖਬੀਰ ਸਿੰਘ ਅਤੇ ਸਰਕਾਰੀ ਸਕੂਲ ਅਧਿਆਪਕਾ ਸ਼੍ਰੀਮਤੀ ਰਮਨਪ੍ਰੀਤ ਕੌਰ ਦੀ ਧੀ ਹੈ। ਦੀਕਸ਼ਾ ਪਠਾਨਕੋਟ ਦੇ ਇੱਕ ਕਾਰੋਬਾਰੀ ਸ਼੍ਰੀ ਪਵਨ ਕੁਮਾਰ ਅਤੇ ਸ਼੍ਰੀਮਤੀ ਇੰਦੂ ਦੀ ਧੀ ਹੈ।

ਇਸੇ ਤਰ੍ਹਾਂ ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਹੋਣਹਾਰ ਕੈਡਿਟ ਇਸ਼ਪ੍ਰੀਤ ਸਿੰਘ ਢਿੱਲੋਂ ਪੁੱਤਰ ਸਵਰਗੀ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਸ਼੍ਰੀਮਤੀ ਸੰਤੋਸ਼ ਕੌਰ ਨੇ ਆਰਟਿਲਰੀ ਰੈਜੀਮੈਂਟ ਵਿੱਚ ਅਤੇ ਮੇਜਰ ਜਨਰਲ ਪੀ.ਐਸ. ਸੰਧੂ (ਸੇਵਾਮੁਕਤ) ਦੇ ਪੁੱਤਰ ਲੈਫਟੀਨੈਂਟ ਅਰਸ਼ ਸਿੰਘ ਨੇ ਜੱਜ ਐਡਵੋਕੇਟ ਜਨਰਲ (ਜੇਏਜੀ) ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਕੇ ਆਪਣੇ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਵਧਾ ਕੇ ਰਾਜ ਨੂੰ ਮਾਣ ਦਿਵਾਇਆ ਹੈ।

ਹੋਰ ਖ਼ਬਰਾਂ :-  ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਨਵੇਂ ਕਮਿਸ਼ਨਡ ਅਫਸਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, ‘‘ਇਹ ਨੌਜਵਾਨ ਅਫਸਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਦੇ ਚਾਹਵਾਨ ਹਰ ਨੌਜਵਾਨ ਦਾ ਸਾਥ ਦੇਣ ਅਤੇ ਸਮਰਥਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।’’

ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, ‘‘ਇਹ ਮੀਲ ਪੱਥਰ ਮਾਈ ਭਾਗੋ ਏਐਫਪੀਆਈ ਵਿਖੇ ਸਾਡੇ ਮਿਸ਼ਨ ਨੂੰ ਹੋਰ ਊਰਜਾ ਪ੍ਰਦਾਨ ਕਰੇਗਾ ਤਾਂ ਜੋ ਪੰਜਾਬ ਦੀਆਂ ਹੋਰ ਧੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫਸਰਾਂ ਵਜੋਂ ਕਮਿਸ਼ਨਡ ਹੋਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਨਵੇਂ ਕਮਿਸ਼ਨਡ ਅਫਸਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ), ਨੇ ਨਵੇਂ ਅਫਸਰਾਂ ਨੂੰ ਦੇਸ਼ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਅਤੇ ਆਪਣੀ ਸੰਸਥਾ ਲਈ ਨਾਮਣਾ ਖੱਟਣ ਲਈ ਪ੍ਰੇਰਿਆ । ਉਨ੍ਹਾਂ ਕਿਹਾ ਕਿ ਇੰਸਟੀਚਿਊਟ ਦੇ 15 ਹੋਰ ਕੈਡਿਟਾਂ ਨੇ ਐਸ.ਐਸ.ਬੀ. ਪਾਸ ਕਰ ਲਿਆ ਹੈ ਅਤੇ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।

 

Leave a Reply

Your email address will not be published. Required fields are marked *