ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨੇ ਦਿੱਤਾ ਅਸਤੀਫ਼ਾ; ਸ਼ੁੱਕਰਵਾਰ ਰਾਤ ਨੂੰ ਪੱਤਰ ਭੇਜਿਆ, ਇਹ ਕਿਹਾ ਅਤੇ ਅਹੁਦਾ ਛੱਡ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਸੀਐਮ ਮਾਨ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਸੀਐਮ ਮਾਨ ਨੇ ਮਨਜੀਤ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਮਨਜੀਤ ਸਿੰਘ ਨੇ ਅਚਾਨਕ ਅਸਤੀਫਾ ਕਿਉਂ ਦਿੱਤਾ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ ਪਰ ਕਿਹਾ ਜਾ ਰਿਹਾ ਹੈ ਕਿ ਮਨਜੀਤ ਸਿੰਘ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਮਾਨ ਨੂੰ ਸੌਂਪ ਦਿੱਤਾ ਹੈ।

ਹੋਰ ਖ਼ਬਰਾਂ :-  ’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਇਸ ਸਾਲ ਜਨਵਰੀ ‘ਚ ਮਨਜੀਤ ਸਿੰਘ ਸਿੱਧੂ ਨੇ ਸੀ.ਐੱਮ ਮਾਨ ਦੇ ਓ.ਐੱਸ.ਡੀ. ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਇਲਾਵਾ ਮਨਜੀਤ ਸਿੰਘ ਸਿੱਧੂ ਮੀਡੀਆ ਖੇਤਰ ਵਿੱਚ ਵੀ ਜਾਣੇ ਜਾਂਦੇ ਹਨ। ਉਹ ਪੰਜਾਬ ਦੇ ਮੀਡੀਆ ਦਾ ਜਾਣਿਆ-ਪਛਾਣਿਆ ਚਿਹਰਾ ਰਿਹਾ ਹੈ।

Leave a Reply

Your email address will not be published. Required fields are marked *