ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ,ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ।ਸਮਾਗਮ ਦੀ ਸ਼ੁਰੂਆਤ ਸ਼ਾਮ 4.00 ਵਜੇ ਰਾਜਪਾਲ ਦੇ ਪਹੁੰਚਣ ਨਾਲ ਹੋਈ, ਜਿਨ੍ਹਾਂ ਦਾ ਪੁਲਿਸ ਬੈਂਡ ਵੱਲੋਂ ਰਸਮੀ ਸਵਾਗਤ ਕੀਤਾ ਗਿਆ।ਇਸ ਮੌਕੇ ਪੰਜਾਬ ਰਾਜ ਭਵਨ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ, ਜਿਸ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਰਾਜਪਾਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਸਮਾਗਮ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰਾ-ਨਗਰ ਹਵੇਲੀ, ਦਮਨ ਅਤੇ ਦਿਉ ਦਾ ਸਥਾਪਨਾ ਦਿਵਸ ਵੀ ਮਨਾਇਆ ਗਿਆ। ਰਾਜਪਾਲ ਨੇ ਦਾਦਰਾ-ਨਗਰ ਹਵੇਲੀ, ਦਮਨ ਅਤੇ ਦਿਉ ਦੇ ਸਥਾਪਨਾ ਦਿਵਸ ਮੌਕੇ ਸਾਰੇ ਹਾਜ਼ਰੀਨ ਅਤੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜ਼ੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੰਗੀਤ ਅਤੇ ਡਾਂਸ ਦੀ ਖੂਬਸੂਰਤ ਸੱਭਿਆਚਾਰਕ ਪੇਸ਼ਕਾਰੀ ਕੀਤੀ ਗਈ।

ਹੋਰ ਖ਼ਬਰਾਂ :-  ਸੀ-ਪਾਈਟ ਕੈਂਪ ਲੁਧਿਆਣਾ 'ਚ ਫੌਜ(ਅਗਨੀਵੀਰ) ਦੀ ਭਰਤੀ ਲਈ ਮੁਫਤ ਤਿਆਰੀ ਸ਼ੁਰੂ

ਸਮਾਗਮ ਦੌਰਾਨ ਪੂਰਾ ਰਾਜ ਭਵਨ ਦੇਸ਼ ਭਗਤੀ ਦੇ ਗੀਤਾਂ ਨਾਲ ਗੂੰਜਿਆ।ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਸ਼੍ਰੀ ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ, ਸ਼੍ਰੀ ਕੁਲਤਾਰ ਸਿੰਘ ਸੰਧਵਾਂ, ਸਪੀਕਰ, ਪੰਜਾਬ ਵਿਧਾਨ ਸਭਾ, ਸ਼੍ਰੀਮਤੀ ਕਿਰਨ ਖੇਰ, ਸੰਸਦ ਮੈਂਬਰ, ਚੰਡੀਗੜ੍ਹ, ਸ਼੍ਰੀ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ, ਪੰਜਾਬ, ਸ਼੍ਰੀ ਸਤਿਆਪਾਲ ਜੈਨ, ਭਾਰਤ ਦੇ ਵਧੀਕ ਸਾਲਿਸਟਰ ਜਨਰਲ, ਜੀਓਸੀ-ਇਨ-ਸੀ, ਪੱਛਮੀ ਕਮਾਂਡ, ਲੈਫਟੀਨੈਂਟ ਜਨਰਲ ਦੇਵੇਂਦਰ ਸ਼ਰਮਾ, ਸ੍ਰੀਮਤੀ ਕੈਰੋਲੀਨ ਰੋਵੇਟ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ, ਸ਼੍ਰੀ ਕੇ. ਸ਼ਿਵਾ ਪ੍ਰਸਾਦ, ਰਾਜਪਾਲ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ਼੍ਰੀ ਅਨੁਰਾਗ ਵਰਮਾ, ਮੁੱਖ ਸਕੱਤਰ, ਪੰਜਾਬ, ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਸ਼੍ਰੀ ਨਿਤਿਨ ਕੁਮਾਰ ਯਾਦਵ, ਸ਼੍ਰੀ ਗੌਰਵ ਯਾਦਵ, ਡੀਜੀਪੀ, ਪੰਜਾਬ, ਸ਼੍ਰੀ ਪ੍ਰਵੀਰ ਰੰਜਨ, ਡੀਜੀਪੀ, ਚੰਡੀਗੜ੍ਹ, ਸ਼੍ਰੀ ਸੰਜੇ ਟੰਡਨ, ਸਾਬਕਾ ਪ੍ਰਧਾਨ, ਭਾਜਪਾ ਅਤੇ ਕਈ ਹੋਰ ਪਤਵੰਤਿਆਂ ਸਮੇਤ ਖਿਡਾਰੀ, ਮੀਡੀਆ ਕਰਮੀ ਅਤੇ ਸਾਬਕਾ ਸੈਨਿਕ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *