ਬੰਗਲਾਦੇਸ਼ ਦੇ ਸਾਬਕਾ ਕ੍ਰਿਕਟਰ ਅਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਮਗੁਰਾ ਸ਼ਹਿਰ ਵਿੱਚ ਬਣੇ ਘਰ ‘ਤੇ ਹਮਲਾ ਹੋਇਆ ਹੈ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟਰ ਅਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਮਗੁਰਾ ਸ਼ਹਿਰ ਵਿੱਚ ਬਣੇ ਘਰ 'ਤੇ ਹਮਲਾ ਹੋਇਆ ਹੈ

ਬੰਗਲਾਦੇਸ਼ ਵਿੱਚ ਰਾਜਨੀਤਿਕ ਹਲਚਲ ਅਤੇ ਹਿੰਸਾ ਦੌਰਾਨ ਮਗੁਰਾ ਸ਼ਹਿਰ ਵਿੱਚ ਸਾਬਕਾ ਕ੍ਰਿਕਟਰ ਅਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲੇ ਅਤੇ ਤੋੜ-ਫੋੜ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ।ਸ਼ੇਖ ਹਸੀਨਾ ਦੇ ਅਸਤੀਫੇ ਅਤੇ ਦੇਸ਼ ਛੱਡ ਕੇ ਜਾਣ ਤੋਂ ਬਾਅਦ ਅਵਾਮੀ ਲੀਗ ਦੇ ਕਈ ਨੇਤਾਵਾਂ ਅਤੇ ਸੰਸਦ ਮੈਂਬਰਾਂ ਦੀਆਂ ਜਾਇਦਾਦਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਨ੍ਹਾਂ ਵਿੱਚ ਸ਼ਾਕਿਬ ਅਲ ਹਸਨ ਦਾ ਘਰ ਵੀ ਸ਼ਾਮਲ ਸੀ।ਸ਼ਾਕਿਬ ਦੇ ਘਰ ‘ਤੇ ਹਮਲਾ ਰਾਤ 8.45 ਤੋਂ 9 ਵਜੇ ਦੇ ਵਿਚਕਾਰ ਹੋਇਆ। ਮਗੁਰਾ ਸਦਰ ਪੁਲਿਸ ਦੇ ਅਧਿਕਾਰੀ ਮੁਹੰਮਦ ਅਬਦੁੱਲਾ ਅਲ ਮਾਮੂਨ ਨੇ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਨੇ ਪੱਥਰ ਸੁੱਟੇ ਅਤੇ ਖਿੜਕੀਆਂ ਤੋੜ ਦਿੱਤੀਆਂ।ਹਮਲਾਵਰਾਂ ਨੇ ਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੇ ਲਈ ਹਮਲਾਵਰ  ਬੋਤਲਾਂ ਵਿੱਚ ਪੈਟਰੋਲ ਭਰ ਕੇ ਲਿਆਏ ਸਨ। ਹਮਲੇ ਦੇ ਸਮੇਂ ਘਰ ਖਾਲੀ ਸੀ, ਇਸ ਲਈ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਸ਼ਾਕਿਬ ਇਸ ਵੇਲੇ ਸ਼੍ਰੀਲੰਕਾ ਵਿੱਚ ਹਨ । ਘਟਨਾ ਤੋਂ ਬਾਅਦ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

Leave a Reply

Your email address will not be published. Required fields are marked *