ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ ‘ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇ।”
ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।” 

ਹੋਰ ਖ਼ਬਰਾਂ :-  ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

Leave a Reply

Your email address will not be published. Required fields are marked *