ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
              ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
              ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਇਸ ਯਾਤਰਾ ਦਾ ਲਾਭ ਲੈ ਸਕਦੇ ਹਨ। ਸਰਕਾਰ ਵੱਲੋਂ ਯਾਤਰੀਆਂ ਲਈ ਏ.ਸੀ. ਸਲੀਪਰ ਬੱਸਾਂ ਵਿੱਚ ਯਾਤਰਾ, ਠਹਿਰਨ ਅਤੇ ਖਾਣ-ਪੀਣ ਦਾ ਪ੍ਰਬੰਧ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਆਰਥਿਕ ਬੋਝ ਤੋਂ ਬਿਨਾਂ ਆਪਣੇ ਧਾਰਮਿਕ ਵਿਸ਼ਵਾਸ ਨਾਲ ਜੁੜੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
          ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਤੋਂ ਹਜ਼ਾਰਾਂ ਸ਼ਰਧਾਲੂਆਂ ਨੂੰ ਮਾਤਾ ਚਿੰਤਪੁਰਨੀ ਜੀ, ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਬੱਸਾਂ ਵਿੱਚ ਜਾ ਕੇ ਯਾਤਰੀਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
         ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਮਲਕੀਤ ਸਿੰਘ, ਕੌਂਸਲਰ ਨੀਲਮ ਰਾਣੀ, ਕੌਂਸਲਰ ਅੰਜਨਾ ਬੁਰਮੀ, ਜੋਗਿੰਦਰ ਰਾਜਾ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਕੌਂਸਲਰ ਅਜੇ ਵਰਮਾ, ਕੌਂਸਲਰ ਬਲਜੀਤ ਕੌਰ, ਭੁਪਿੰਦਰ ਸਿੰਘ, ਰਾਕੇਸ਼ ਕੁਮਾਰ ਕਾਲੀਆ, ਰਾਜੂ ਬੁਰਮੀ, ਪ੍ਰਮੋਦ ਸ਼ਰਮਾ, ਧਿਆਨ ਚੰਦ ਧਿਆਣਾ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਹਰਵਿੰਦਰ ਹੈਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। 

ਹੋਰ ਖ਼ਬਰਾਂ :-  ਪੁਲਿਸ ਨੇ BookMyShow ਨੂੰ ਪ੍ਰਸ਼ੰਸਕਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਬ੍ਰਿਟਿਸ਼ ਬੈਂਡ 'ਕੋਲਡਪਲੇ' ਅਤੇ ਹੋਰ ਸ਼ੋਅ ਦੇ ਸੰਗੀਤ ਸਮਾਰੋਹਾਂ ਦੀਆਂ ਨਾਮ ਅਧਾਰਤ ਟਿਕਟਾਂ ਜਾਰੀ ਕਰਨ ਲਈ ਕਿਹਾ

Leave a Reply

Your email address will not be published. Required fields are marked *