ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Punjab CM

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।


ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।
ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

ਹੋਰ ਖ਼ਬਰਾਂ :-  ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Leave a Reply

Your email address will not be published. Required fields are marked *