ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ 'ਚ ਭਲਾਈ ਸਕੀਮਾਂ ਦਾ ਜਾਇਜ਼ਾ

ਬਰਨਾਲਾ, 28 ਅਗਸਤ-                  ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ।

        ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਓਹਨਾਂ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ।

   ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ ‘ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੂਸੂਚਿਤ ਜਾਤੀਆਂ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤੇ ਹੋਰ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਹੈ।

      ਓਹਨਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿਚ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿਨ੍ਹਾਂ ਸਬੰਧਤ ਵਿਅਕਤੀ ਵਲੋਂ ਧਰਮ ਬਦਲ ਲਿਆ ਗਿਆ ਹੁੰਦਾ ਹੈ ਅਤੇ ਯੋਗ ਨਾ ਹੋਣ ਦੀ ਸੂਰਤ ਵਿਚ ਐੱਸਸੀ ਸਰਟੀਫਿਕੇਟ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਖ਼ਬਰਾਂ :-  20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

  ਇਸ ਮੌਕੇ ਉਹਨਾਂ ਦਸਿਆ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੁਪਰ 50 ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਐੱਸਸੀ ਭਾਈਚਾਰੇ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਵਿਲ ਸੇਵਾਵਾਂ, ਨੀਟ ਸਮੇਤ ਹੋਰ ਵੱਖ ਵੱਖ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਓਹਨਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਰਾਹੀਂ ਇਹ ਪ੍ਰੋਗਰਾਮ ਬਰਨਾਲਾ ਵਿੱਚ ਵੀ ਜਲਦ ਸ਼ੁਰੂ ਕੀਤਾ ਜਾਵੇਗਾ।

   ਓਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਐੱਸਸੀ ਭਾਈਚਾਰੇ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦੀ ਰਿਪੋਰਟ ਮੰਗੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਹਰ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ।

    ਇਸ ਮੌਕੇ ਸਫ਼ਾਈ ਕਰਮਚਾਰੀ ਭੈਣਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਾਣਯੋਗ ਮੈਂਬਰ ਡਾ. ਪਾਰਥ ਬਿਸਵਾਸ, ਡਿਪਟੀ ਕਮਿਸ਼ਨਰ, ਐੱਸਐੱਸਪੀ ਅਤੇ ਹੋਰ ਮੌਜੂਦ ਅਧਿਕਾਰੀਆਂ ਦੇ ਰੱਖੜੀ ਬੰਨ੍ਹੀ ਗਈ। 

   ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ, ਕਮਿਸ਼ਨ ਦੇ ਸਟੇਟ ਦਫ਼ਤਰ ਤੋਂ ਡਾਇਰੈਕਟਰ ਪਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ, ਐੱਸਡੀਐਮ ਡਾ. ਅਜੀਤਪਾਲ ਸਿੰਘ ਚਹਿਲ, ਸਫ਼ਾਈ ਕਰਮਚਾਰੀ ਯੂਨੀਅਨ ਤੋਂ ਵਿਕਰਮਜੀਤ ਵਿੱਕੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Leave a Reply

Your email address will not be published. Required fields are marked *