ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ 'ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ।

ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ।

ਹੋਰ ਖ਼ਬਰਾਂ :-  ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਲਾਭ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਨਵੇਂ ਖੇਡ ਮੈਦਾਨ ਦੀ ਵਧਾਈ ਦਿੰਦਿਆਂ ਇਸ ਦੀ ਢੁੱਕਵੀਂ ਸਾਂਭ-ਸੰਭਾਲ ਅਤੇ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸਰਪੰਚ ਸਤਨਾਮ ਸਿੰਘ ਬੂਥਗੜ੍ਹ, ਸਰਪੰਚ ਸਰਬਜੀਤ ਕੌਰ, ਅਮਨਦੀਪ ਕੌਰ, ਮੁਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ ਦਲਜੀਤ ਸਿੰਘ, ਪਵਨ ਸ਼ਰਮਾ, ਸਰਪੰਚ ਕਰਨੈਲ ਸਿੰਘ, ਸਰਪੰਚ ਹਰਪ੍ਰੀਤ ਕੌਰ ਮਹਿਲਾਂਵਾਲੀ ਅਤੇ ਸਰਪੰਚ ਸੁਰਜੀਤ ਪਾਲ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ। 

Leave a Reply

Your email address will not be published. Required fields are marked *