ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਲੱਗਾ ਵਿਸ਼ੇਸ਼ ਕੈਂਪ, ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ
ਬਟਾਲਾ, 10 ਅਗਸਤ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ,ਜਿਸ ਵਿੱਚ ਬਿਨਾਂ ਕਿਸੇ ਫੀਸ ਦੇ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਨ ਕਾਰਡ ਬਣਾਉਣ ਲਈ ਕੋਈ ਫੀਸ ਨਹੀ ਲੱਗਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਹਿਰੂ ਗੇਟ ਦਫ਼ਤਰ ਵਿਖੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋੜਵੰਦ ਲੋਕਾਂ ਦੇ ਲਈ ਰਾਸ਼ਨ ਕਾਰਡ ਦੇ ਫਾਰਮ ਭਰੇ ਗਏ ਅਤੇ ਆਨਲਾਈਨ ਪ੍ਰਕਿਰਿਆ ਵੀ ਕਰਵਾਈ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਇਸ ਉਪਰਾਲੇ ਤੋਂ ਲੋਕ ਬੇਹੱਦ ਖੁਸ਼ ਹਨ। ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਆਸਾਨ ਤਰੀਕੇ ਨਾਲ ਮਿਲਣੀਆਂ ਹੀ ਲੋਕ ਸੇਵਾ ਦਾ ਅਸਲ ਮਕਸਦ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ।

ਹੋਰ ਖ਼ਬਰਾਂ :-  ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ

ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਉਨ੍ਹਾਂ ਵਲੋਂ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

 

Leave a Reply

Your email address will not be published. Required fields are marked *