ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਅਗਸਤ 2026 – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।

ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ ‘ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ।

ਇਹ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਦਭਾਵਨਾਪੂਰਨ ਮਾਹੌਲ ਵਿੱਚ ਸਮਾਪਤ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।”

ਹੋਰ ਖ਼ਬਰਾਂ :-  ਸਿਹਤ ਮੰਤਰੀ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਇਨ੍ਹਾਂ ਵਫ਼ਦਾਂ ਵਿੱਚ ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਆਲ ਪੰਜਾਬ ਡੀ.ਐਸ.ਟੀ. (ਡਿਊਲ ਸਿਸਟਮ ਆਫ਼ ਟ੍ਰੇਨਿੰਗ) / ਸੀ.ਟੀ.ਐਸ. (ਕ੍ਰਾਫਟਸਮੈਨ ਟ੍ਰੇਨਿੰਗ ਸਕੀਮ) ਕੰਟਰੈਕਟ ਇੰਸਟ੍ਰਕਟਰ ਯੂਨੀਅਨ (ਆਈ.ਟੀ.ਆਈਜ਼), ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ, ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

 

Leave a Reply

Your email address will not be published. Required fields are marked *