ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਬਣਾਉਣ ਲਈ ਵੋਟਰ ਵਜੋਂ ਰਜਿਸਟਰ ਹੋਣ ਦੀ ਆਖਰੀ ਮਿਤੀ 15 ਨਵੰਬਰ ਤੋਂ ਵਧਾ ਕੇ 29 ਫਰਵਰੀ 2024 ਕਰ ਦਿੱਤੀ ਗਈ ਹੈ। ਪੰਜਾਬ ਗੁਰਦੁਆਰਾ ਚੋਣ ਕਮਿਸ਼ਨਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਅੱਜ ਇੱਥੇ ਸੋਧਿਆ ਪ੍ਰੋਗਰਾਮ ਜਾਰੀ ਕੀਤਾ।
ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀਆਂ ਸੂਚੀਆਂ ਦਾ ਪ੍ਰਕਾਸ਼ਨ ਯਕੀਨੀ ਬਣਾਉਣਗੇ, ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਰਿਵੀਜ਼ਨ ਅਥਾਰਟੀ ਦੁਆਰਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਫੈਸਲੇ ਨੂੰ ਡਿਪਟੀ ਕਮਿਸ਼ਨਰਾਂ ਨੂੰ ਭੇਜਣ ਦੀ ਆਖਰੀ ਮਿਤੀ 21 ਅਪ੍ਰੈਲ 2024 ਹੈ।
ਇਸ ਦੇ ਨਾਲ ਹੀ ਪੂਰਕ ਵੋਟਿੰਗ ਸੂਚੀ ਦੀ ਤਿਆਰੀ ਅਤੇ ਸਪਲੀਮੈਂਟ ਦੀ ਛਪਾਈ ਦਾ ਕੰਮ 2 ਮਈ, 2024 ਨੂੰ ਹੋਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅਗਲੇ ਸਾਲ 3 ਮਈ ਨੂੰ ਹੋਵੇਗੀ।