ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

15 ਨਵੰਬਰ 2023-ਪੰਜਾਬ ਸਰਕਾਰ ਨੇ 16 ਨਵੰਬਰ ਯਾਨੀ ਕਿ ਭਲਕੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

Leave a Reply

Your email address will not be published. Required fields are marked *