ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ

ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲ ਆਫ ਐਮੀਨੈਸ਼  ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਚਾਰ ਰੋਜਾ ਖੇਡ ਮੁਕਾਬਲੇ ਹੋਏ ਸ਼ੁਰੂ

ਸ੍ਰੀ ਕੀਰਤਪੁਰ ਸਾਹਿਬ 31 ਅਗਸਤ –   ਇੱਥੋਂ ਦੇ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ।ਜਿਨ੍ਹਾਂ ਦੀ ਸ਼ੁਰੂਆਤ ਜਿਲ੍ਹਾ ਸਕੂਲਜ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਸਕੂਲ ਆਫ ਐਮੀਨੈਸ਼ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆ ਨੇ ਕੀਤੀ।ਉਨ੍ਹਾਂ ਖਿਡਾਰੀਆਂ ਨੂੰ ਅਨੁਸ਼ਾਸ਼ਨ ਭਾਵਨਾ ਨਾਲ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਦਾ ਖਿਡਾਰੀ ਕੱਲ ਦਾ ਵੱਡਾ ਖਿਡਾਰੀ ਬਣੇਗਾ।ਇਸ ਲਈ ਇਮਾਨਦਾਰੀ ਅਤੇ ਅਨੁਸ਼ਾਸ਼ਨ ਨਾਲ ਖੇਡ ਦਾ ਅਨੰਦ ਮਾਣਿਆ ਜਾਵੇ।
ਇਸ ਤੋਂ ਪਹਿਲਾਂ ਸਕੂਲ ਦੀ ਇੰਚਾਰਜ ਪ੍ਰਿੰਸੀਪਲ ਸਿ਼ਖਾ ਅਰੋੜਾ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇਹ ਟੂਰਨਾਮੈਂਟ ਹੋ ਰਹੇ ਹਨ।
ਉਪ ਕਨਵੀਨਰ ਭੁਪਿੰਦਰ ਸਿੰਘ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਪਹਿਲੇ ਦਿਨ ਹੋਏ ਲੜਕੀਆਂ ਦੇ ਹੋਏ ਮੁਕਾਬਲੇ ਵਿੱਚ 14 ਸਾਲ ਉਮਰ ਵਰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਨੂਰਪੁਰ ਬੇਦੀ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਤਖਤਗੜ੍ਹ ਨੇ ਦੂਜਾ ਅਤੇ ਭਲਾਣ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਖੇਡ ਟੂਰਨਾਮੈਂਟ ਵਿੱਚ ਜਿਲ੍ਹਾ ਰੂਪਨਗਰ ਦੇ ਸਾਰੇ ਦਸ ਬਲਾਕਾਂ ਦੇ ਖਿਡਾਰੀ ਭਾਗ ਲੈ ਰਹੇ ਹਨ।
ਇਸ ਮੌਕੇ ਦਲਜੀਤ ਸਿੰਘ, ਰਣਵੀਰ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਕਾਲਾ, ਸੁਖਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਰਾਮ ਰਾਣਾ, ਪੁਸ਼ਪਾ ਦੇਵੀ, ਹਰਿਦਰਪਾਲ ਕੌਰ, ਯਾਦਵਿੰਦਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਬਖਸ਼ੀ ਰਾਮ, ਅਮਰਜੀਤਪਾਲ ਸਿੰਘ, ਅਨੀਤਾ ਰਾਣੀ, ਸੁਰਿੰਦਰ ਸਿੰਘ, ਇਕਬਾਲ ਸਿੰਘ, ਬਿੰਟਾ ਰਾਣਾ, ਅਮਰਜੀਤ ਸਿੰਘ ਲਾਡੀ, ਹਰਜੀਤ ਸਿੰਘ, ਨੀਲਮ ਰਾਣੀ, ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।
ਸ੍ਰੀ ਕੀਰਤਪੁਰ ਸਾਹਿਬ ਵਿਖੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਜਿਲ੍ਹਾ ਸਕੂਲਜ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੌਗੀਆ ਅਤੇ ਚੱਲ ਰਹੇ ਮੁਕਾਬਲੇ ਦੀ ਤਸਵੀਰ। 

ਹੋਰ ਖ਼ਬਰਾਂ :-  ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ MCX 'ਤੇ ਸੋਨਾ, ਚਾਂਦੀ 3% ਵਧੀ

Leave a Reply

Your email address will not be published. Required fields are marked *