ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਉਮੜਿਆ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਉਮੜਿਆ ਸ਼ਰਧਾ ਦਾ ਸੈਲਾਬ

ਅੰਮ੍ਰਿਤਸਰ:- ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਰਧਾ ਅਤੇ ਸਤਿਕਾਰ ਦਾ ਅਦਭੁੱਤ ਸੰਗਮ ਦੇਖਣ ਨੂੰ ਮਿਲ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਵਿਖੇ ਤੜਕਸਾਰ ਤੋਂ ਹੀ ਦੇਸ਼-ਵਿਦੇਸ਼ ਤੋਂ ਆਈਆਂ ਲੱਖਾਂ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਨਤਮਸਤਕ ਹੋ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ।

ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Harmandir Sahib Ji, Sri Akal Takht Sahib Ji) ਅਤੇ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਦੇਸੀ-ਵਿਦੇਸ਼ੀ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਬੇਹੱਦ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਸਵੇਰ ਤੋਂ ਹੀ ਇਲਾਹੀ ਬਾਣੀ ਦੇ ਕੀਰਤਨ ਨਾਲ ਸਮੁੱਚਾ ਵਾਤਾਵਰਣ ਅਧਿਆਤਮਕ ਰੰਗ ਵਿੱਚ ਰੰਗਿਆ ਹੋਇਆ ਹੈ।

ਹੋਰ ਖ਼ਬਰਾਂ :-  ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸਥਾਨਕ ਸੰਗਤਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗੁਰੂ ਕੇ ਲੰਗਰ ਅਤੁੱਟ ਵਰਤ ਰਹੇ ਹਨ ਅਤੇ ਥਾਂ-ਥਾਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਜੀ  (Sri Harmandir Sahib Ji) ਵਿਖੇ ਵਿਸ਼ੇਸ਼ ਦੀਪਮਾਲਾ ਅਤੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲੇਗਾ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *