ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਜੈਤੋ, 7 ਅਗਸਤ      ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ।

ਹੋਰ ਖ਼ਬਰਾਂ :-  ਆਈਫੋਨ ਹੋਏ ਸਸਤੇ, ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸੇ ਲੜੀ ਤਹਿਤ 8 ਅਗਸਤ ਨੂੰ ਪਿੰਡ ਮੱਤਾ ਸ਼ਾਮ 6 ਵਜੇ ਅਤੇ ਪਿੰਡ ਕਾਸਮ ਭੱਟੀ ਵਿਖੇ ਸ਼ਾਮ 7.30 ਵਜੇ, 9 ਅਗਸਤ ਨੂੰ ਪਿੰਡ ਸੂਰਘੂਰੀ ਵਿਖੇ 6 ਵਜੇ, ਪਿੰਡ ਮੜਾਕ ਵਿਖੇ ਸ਼ਾਮ 7.30 ਵਜੇ, 10 ਅਗਸਤ ਨੂੰ ਪਿੰਡ ਖਚਰਾ ਸ਼ਾਮ 6 ਵਜੇ ਅਤੇ ਪਿੰਡ ਰਾਮੇਆਣਾ ਵਿਖੇ ਸ਼ਾਮ 7.30 ਵਜੇ, 11 ਅਗਸਤ ਨੂੰ ਪਿੰਡ ਰੋੜੀ ਕਪੂਰਾ ਸ਼ਾਮ 6 ਵਜੇ ਅਤੇ ਪਿੰਡ ਅਜਿੱਤ ਗਿੱਲ ਵਿਖੇ ਸ਼ਾਮ 7.30 ਵਜੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ। 

Leave a Reply

Your email address will not be published. Required fields are marked *