ਭਾਰਤੀ ਹਾਕੀ ਟੀਮ ਦੀ ਜਿੱਤ ’ਤੇ ਮੁੱਖ ਮੰਤਰੀ ਮਾਨ ਦਾ ਐਲਾਨ, ਪੰਜਾਬੀ ਖਿਡਾਰੀਆਂ ਨੂੰ ਮਿਲੇਗਾ 1 ਕਰੋੜ ਰੁਪਇਆ

ਪੈਰਿਸ ਉਲੰਪਿਕ ’ਚ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਮਗ਼ਾ ਹਾਸਿਲ ਕਰਕੇ ਇਤਿਹਾਸ ਦੇ ਪੰਨਿਆਂ ’ਤੇ ਆਪਣਾ ਨਾਮ ਦਰਜ ਕੀਤਾ ਹੈ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿਹਾ ਹੈ ਕਿ ਜੇਤੂ ਹਾਕੀ ਟੀਮ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਦਰਅਸਲ ਮੁੱਖ ਮੰਤਰੀ ਨੇ ਇਹ ਐਲਾਨ ਭਾਰਤੀ ਹਾਕੀ ਟੀਮ ਦੇ ਤਮਗ਼ਾ ਹਾਸਿਲ ਕਰਨ ਤੋਂ ਬਾਅਦ ਵਧਾਈ ਦਿੰਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗ਼ਾ ਜਿੱਤਿਆ ਹੈ। ਭਾਰਤ ਨੇ ਟੋਕੀਓ ਤੇ ਪੈਰਿਸ ’ਚ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ’ਚ ਜਿੱਤੇ ਸਨ।

ਵਧਾਈ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗ਼ੇ ਲਈ ਹੋਏ ਮੈਚ ਦੌਰਾਨ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਦੇ ਫਰਕ ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਹਾਕੀ ਟੀਮ ਦੀ ਲਗਾਤਾਰ ਕਾਂਸੀ ਤਮਗ਼ੇ ਲਈ ਦੂਜੀ ਜਿੱਤ ਹੈ। ਪਿਛਲੀ ਵਾਰ ਟੋਕੀਓ ਉਲੰਪਿਕ ਦੌਰਾਨ ਭਾਰਤ ਨੇ ਕਾਂਸੀ ਦਾ ਤਮਗ਼ਾ ਹਾਸਿਲ ਕੀਤਾ ਸੀ। ਇਸੇ ਕਰਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ। ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ।

ਹੋਰ ਖ਼ਬਰਾਂ :-  ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ

ਦੱਸਣਯੋਗ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਇਨ੍ਹਾਂ ਸਾਰੇ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮ ਨਾਲ ਨਿਵਾਜਿਆ ਜਾਵੇਗਾ।

Leave a Reply

Your email address will not be published. Required fields are marked *