ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਹੋਰ ਖ਼ਬਰਾਂ :-  Launching on 30th april.Do let us know your views..

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

dailytweetnews.com

Leave a Reply

Your email address will not be published. Required fields are marked *