ਫਰੀਦਕੋਟ ਵਿਖੇ 12ਵਾਂ ਸੁਵਿਧਾ ਕੈਂਪ ਪਿੰਡ ਕਾਉਣੀ ਵਿਖੇ 23 ਅਗਸਤ ਨੂੰ – ਡੀ.ਸੀ ਵਿਨੀਤ ਕੁਮਾਰ

ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 23 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਕਾਉਣੀ ਵਿਖੇ 12ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਹੋਰ ਖ਼ਬਰਾਂ :-  ਅਗਨੀਪਥ ਸਕੀਮ ਰਾਹੀਂ ਵੱਖ-ਵੱਖ ਭਰਤੀ ਦੇ ਮੌਕਿਆਂ ਬਾਰੇ ਕਰਵਾਇਆ ਇੱਕ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ

 ਉਨ੍ਹਾਂ ਦੱਸਿਆ ਕਿ ਕਾਉਣੀ, ਰੁਪਈਆਂਵਾਲਾ, ਝੋਕ ਸਰਕਾਰੀ, ਜਨੇਰੀਆ, ਸੰਗਰਾਹੂਰ ਅਤੇ ਬੁੱਟਰ ਪਿੰਡਾਂ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *