‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Punjab Police got big success against drug traffickers

ਚੰਡੀਗੜ੍ਹ, 21 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ ਅਤੇ 21,530 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 142 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,854 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 66 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 457 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ  ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *